'ਦਸਤਾਰ' 'ਤੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

'ਦਸਤਾਰ' 'ਤੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ
ਕਲਤੂਰਾ ਸਿੱਖ ਇਟਲੀ ਜਿੱਥੇ ਇਟਲੀ ਭਰ ਵਿੱਚ ਸਿੱਖ ਧਰਮ ਦਾ ਪ੍ਰਚਾਰ ਕਰਕੇ ਇਟਾਲੀਅਨ ਲੋਕਾਂ ਨੂੰ ਆਪਣੇ ਧਰਮ ਤੋਂ ਜਾਣੂ ਕਰਵਾਉਂਦੀ ਹੈ, ਉੱਥੇ ਹੀ ਪੰਜਾਬੀ ਬੱਚਿਆਂ ਅਤੇ ਨੌਜਵਾਨਾਂ ਨੂੰ ਪੰਜਾਬੀ ਮਾਂ ਬੋਲੀ ਦੇ ਨਾਲ-ਨਾਲ ਸਿੱਖ ਧਰਮ ਦੇ ਨਾਲ ਜੋੜਨ ਪ੍ਰਤੀ ਉਪਰਾਲੇ ਕਰਦੀ ਰਹਿੰਦੀ ਹੈ। ਇਸੇ ਤਰ੍ਹਾਂ  ਗੁਰਦੁਆਰਾ ਸਿੰਘ ਸਭਾ, ਪਾਰਮਾ (ਇਟਲੀ) ਵਿਖੇ ਸੰਸਥਾ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਦਸਤਾਰ ਪ੍ਰਤੀ ਜਾਣਕਾਰੀ ਦੇਣ ਹਿੱਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।