ਸੰਯੁਕਤ ਰਾਸ਼ਟਰ ਮੁਖੀ ਨੇ ਪਾਕਿਸਤਾਨ ਵਿੱਚ ਸਿਆਸੀ ਕਾਨਫਰੰਸ ਦੌਰਾਨ ਆਤਮਘਾਤੀ ਧਮਾਕੇ ਦੀ ਕੀਤੀ ਨਿੰਦਾ

ਸੰਯੁਕਤ ਰਾਸ਼ਟਰ ਮੁਖੀ ਨੇ ਪਾਕਿਸਤਾਨ ਵਿੱਚ ਸਿਆਸੀ ਕਾਨਫਰੰਸ ਦੌਰਾਨ ਆਤਮਘਾਤੀ ਧਮਾਕੇ ਦੀ ਕੀਤੀ ਨਿੰਦਾ
ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਕੱਟੜਪੰਥੀ ਇਸਲਾਮੀ ਪਾਰਟੀ ਜਮੀਅਤ ਉਲੇਮਾ ਇਸਲਾਮ-ਫਜ਼ਲ (ਜੇਯੂਆਈ-ਐੱਫ) ਦੇ ਇਕ ਸਿਆਸੀ ਸੰਮੇਲਨ 'ਤੇ ਹੋਏ ਆਤਮਘਾਤੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਦੀ ਮੰਗ ਕੀਤੀ ਹੈ। ਐਤਵਾਰ ਨੂੰ ਹੋਏ ਹਮਲੇ 'ਚ ਘੱਟ ਤੋਂ ਘੱਟ 54 ਲੋਕ ਮਾਰੇ ਗਏ ਸਨ ਅਤੇ 100 ਤੋਂ ਜ਼ਿਆਦਾ ਜ਼ਖਮੀ ਹੋ ਗਏ ਸਨ