Sukhbir Badal besieged the Punjab government over the increase in VAT on petrol and diesel

Sukhbir Badal besieged the Punjab government over the increase in VAT on petrol and diesel
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਵਾਰ-ਵਾਰ ਵੈਟ ਵਧਾ ਕੇ ਆਮ ਆਦਮੀ ਅਤੇ ਕਿਸਾਨਾਂ ’ਤੇ ਵਾਧੂ ਬੋਝ ਪਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਤਾਜ਼ਾ ਵਾਧੇ ਮਗਰੋਂ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਹੋਰਨਾਂ ਸੂਬਿਆਂ ਨਾਲੋਂ ਮਹਿੰਗਾ ਹੋ ਗਿਆ ਹੈ। ਇਸ ਧੱਕੇਸ਼ਾਹੀ ਵਾਲੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਆਮ ਲੋਕਾਂ ਸਿਰ ਮੁਸੀਬਤਾਂ ਪਾਉਣ ਦੇ ਸਰਕਾਰ ਨੂੰ ਇਸ਼ਤਿਹਾਰਾਂ ’ਤੇ ਸੈਂਕੇੜੇ ਕਰੋੜਾਂ ਰੁਪਏ ਖਰਚਣ ’ਤੇ ਰੋਕ ਲਗਾ ਕੇ ਪੈਸੇ ਬਚਾਉਣੇ ਚਾਹੀਦੇ ਹਨ।