ਅਕਾਲੀ ਦਲ-ਭਾਜਪਾ ਗਠਜੋੜ 'ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਦਰਅਸਲ ਸੁਖਬੀਰ ਬਾਦਲ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ਼ ਮੀਡੀਆ 'ਚ ਹਨ। ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਗਠਜੋੜ ਬਸਪਾ ਨਾਲ ਹੈ। ਦਰਅਸਲ ਸੁਖਬੀਰ ਬਾਦਲ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਗਠਜੋੜ ਦੀਆਂ ਚਰਚਾਵਾਂ ਸਿਰਫ਼ ਮੀਡੀਆ 'ਚ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਦੀ ਸੀਨੀਅਰ ਆਗੂਆਂ ਨਾਲ ਬੈਠਕ ਹੋਈ ਸੀ ਤੇ ਅੱਜ ਉਹ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕਰ ਰਹੇ ਹਨ। ਮੀਟਿੰਗ ਸਬੰਧੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਿਰਫ਼ ਰੁਟੀਨ ਮੀਟਿੰਗ ਹੈ।