ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਕੀਤੀ ਅਪੀਲ

ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਕੀਤੀ ਅਪੀਲ
ਹੜ੍ਹ ਪ੍ਰਭਾਵਿਤ ਪੰਜਾਬ ’ਚ ਆਫਤ ਨਾਲ ਨਜਿੱਠਣ ਵਾਸਤੇ ਤੁਰੰਤ ਰਕਮ ਜਾਰੀ ਕਰਨ ਅਤੇ ਮੌਜੂਦਾ ਹਦਾਇਤਾਂ ’ਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਭਾਜਪਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ’ਚ ਫਸੇ ਲੋਕਾਂ ਤਕ ਪਹੁੰਚਣ ਵਿਚ ਹੋਰ ਜ਼ਿਆਦਾ ਸਮਾਂ ਬਰਬਾਦ ਨਾ ਕਰੇ। ਸੁਨੀਲ ਜਾਖੜ ਨੇ ਕਿਹਾ ਕਿ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਫਸਲਾਂ ਦੇ ਨੁਕਸਾਨ ’ਤੇ ਕਿਸਾਨਾਂ ਨੂੰ ਬਿਨਾਂ ਦੇਰੀ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।