ਮਣੀਪੁਰ ਵੀਡੀਓ ਮਾਮਲੇ 'ਤੇ ਸੁਪਰੀਮ ਕੋਰਟ ਸਖ਼ਤ

ਮਣੀਪੁਰ ਵੀਡੀਓ ਮਾਮਲੇ 'ਤੇ ਸੁਪਰੀਮ ਕੋਰਟ ਸਖ਼ਤ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਮਣੀਪੁਰ 'ਚ ਦੋ ਔਰਤਾਂ ਨੂੰ ਨੰਗਾ ਕਰਕੇ ਉਨ੍ਹਾਂ ਦੀ ਪਰੇਡ ਕਰਾਉਣ ਦੀ ਵੀਡੀਓ ਤੋਂ ਉਹ ਬਹੁਤ ਦੁਖੀ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜੱਜ ਪੀ.ਐੱਸ. ਨਰਸਿਮਾਹ ਅਤੇ ਜੱਜ ਮਨੋਜ ਮਿਸ਼ਰਾ ਦੀ ਬੈਂਚ ਨੇ ਇਸਨੂੰ ਬਿਲਕੁਲ ਅਸਵੀਕਾਰਨਯੋਗ ਦੱਸਿਆ। 

ਚੀਫ ਜਸਟਿਸ ਨੇ ਕਿਹਾ ਕਿ ਮੀਡੀਆ ਦੀ ਰਿਪੋਰਟ ਨੇ ਬਹੁਤ ਪਰੇਸ਼ਾਨ ਕੀਤਾ ਹੈ। ਮਣੀਪੁਰ ਵਿਚ ਔਰਤਾਂ ਦੀ ਵੀਡੀਓ ਦੇਖ ਕੇ ਅਸੀਂ ਬਹੁਤ ਚਿੰਤਤ ਹਾਂ। ਮਣੀਪੁਰ ਦੀ ਵੀਡੀਓ ਰੂਹ ਨੂੰ ਕੰਬਾ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਲੋਕਤਾਂਤਰਿਕ ਦੇਸ਼ ਵਿਚ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਔਰਤਾਂ ਦੇ ਅਧਿਕਾਰਾਂ ਸਬੰਧੀ ਇਸ ਤਰ੍ਹਾਂ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ। ਇਹ ਸੰਵਿਧਾਨ ਦੇ ਅਧਿਕਾਰਾਂ ਦੀ ਉਲੰਘਣਾ ਹੈ।