The Governor asked for the agenda of the special session

The Governor asked for the agenda of the special session

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੇ ਏਜੰਡੇ ਬਾਰੇ ਜਾਣਕਾਰੀ ਮੰਗੀ ਹੈ। ਉਂਜ ਰਾਜਪਾਲ ਨੇ ਵਿਸ਼ੇਸ਼ ਇਜਲਾਸ ਕਰਾਉਣ ’ਤੇ ਕੋਈ ਇਤਰਾਜ਼ ਨਹੀਂ ਉਠਾਇਆ ਹੈ। ਸੂਤਰਾਂ ਮੁਤਾਬਕ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਦਫ਼ਤਰ ਤੋਂ ਸਦਨ ਦੀ ਕਾਰਵਾਈ ’ਚ ਉਠਾਏ ਜਾਣ ਵਾਲੇ ਮੁੱਦਿਆਂ ਦੇ ਵੇਰਵੇ ਪੁੱਛੇ ਹਨ। ਵਿਧਾਨ ਸਭਾ ਸਕੱਤਰੇਤ ਨੇ ਰਾਜਪਾਲ ਦੇ ਦਫ਼ਤਰ ਨੂੰ ਮੋੜਵੀਂ ਚਿੱਠੀ ਭੇਜਦਿਆਂ ਕਿਹਾ ਕਿ ਏਜੰਡੇ ਦੇ ਵੇਰਵੇ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਮਗਰੋਂ ਸਾਂਝੇ ਕੀਤੇ ਜਾਣਗੇ।