ਸੁਪਰੀਮ ਕੋਰਟ ਨੇ ਵਿਦਿਆਰਥੀ ਕਰਜ਼ਾ ਮਾਫ਼ੀ ਯੋਜਨਾ ਕੀਤੀ ਰੱਦ

ਸੁਪਰੀਮ ਕੋਰਟ ਨੇ ਵਿਦਿਆਰਥੀ ਕਰਜ਼ਾ ਮਾਫ਼ੀ ਯੋਜਨਾ ਕੀਤੀ ਰੱਦ
ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੁਪਰੀਮ ਕੋਰਟ ਵੱਲੋਂ ਵਿਦਿਆਰਥੀ ਕਰਜ਼ੇ ਦੇ ਅਰਬਾਂ ਡਾਲਰ ਮਾਫ਼ ਕਰਨ ਦੀ ਉਨ੍ਹਾਂ ਦੀ ਯੋਜਨਾ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਵਿਦਿਆਰਥੀਆਂ ਨੂੰ ਰਾਹਤ ਲਈ ਇੱਕ ਵਿਕਲਪਿਕ ਯੋਜਨਾ ਪੇਸ਼ ਕਰਨ ਦਾ ਭਰੋਸਾ ਦਿੱਤਾ।ਬਾਈਡੇਨ ਨੇ ਕਿਹਾ ਕਿ ਆਉਣ ਵਾਲੇ ਹਫ਼ਤਿਆਂ ਵਿੱਚ ਵਿਦਿਆਰਥੀ ਕਰਜ਼ੇ ਦੀ ਅਦਾਇਗੀ ਦੀ ਜ਼ਰੂਰਤ ਹੋਏਗੀ, ਪਰ ਉਹ ਉੱਚ ਸਿੱਖਿਆ ਐਕਟ ਦੇ ਤਹਿਤ ਇੱਕ ਨਵਾਂ ਪ੍ਰੋਗਰਾਮ ਸ਼ੁਰੂ ਕਰਨ 'ਤੇ ਕੰਮ ਕਰਨਗੇ, ਜੋ ਕਰਜ਼ਾ ਲੈਣ ਵਾਲੇ ਵਿਦਿਆਰਥੀਆਂ ਦੇ ਡਿਫਾਲਟਰ ਹੋਣ ਦੇ ਖ਼ਤਰੇ ਨੂੰ ਘੱਟ ਕਰਨ ਲਈ ਤਿਆਰ ਕੀਤਾ ਜਾਵੇਗਾ।