ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਮਨਜ਼ੂਰੀ ਨਾ ਦੇਣ ਦੀ ਮੰਗ ਕੀਤੀ ਹੈ। ਪੰਜਾਬ ਦੇ ਰਾਜਪਾਲ ਨੂੰ ਮਿਲੇ ਇਸ ਵਫ਼ਦ ਵਿਚ ਐਡਵੋਕੇਟ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੀਤ ਸਕੱਤਰ ਸ਼ਾਹਬਾਜ ਸਿੰਘ ਅਤੇ ਲਖਵੀਰ ਸਿੰਘ ਸ਼ਾਮਲ ਸਨ।