ਇਸਲਾਮ ’ਚ ਅੱਤਵਾਦ ਲਈ ਕੋਈ ਥਾਂ ਨਹੀਂ : ਅਲ-ਈਸਾ

ਇਸਲਾਮ ’ਚ ਅੱਤਵਾਦ ਲਈ ਕੋਈ ਥਾਂ ਨਹੀਂ : ਅਲ-ਈਸਾ
ਆਪਣੀ ਭਾਰਤ ਫੇਰੀ ਦੌਰਾਨ ਮੁਸਲਿਮ ਵਰਲਡ ਲੀਗ ਦੇ ਜਨਰਲ ਸਕੱਤਰ ਜਨਰਲ ਸ਼ੇਖ ਮੁਹੰਮਦ ਬਿਨ ਅਬਦੁਲ ਕਰੀਮ ਅਲ-ਈਸਾ ਨੇ ਕਿਹਾ ਕਿ ਇਸਲਾਮ ਵਿਚ ਅੱਤਵਾਦ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਹਿੰਸਾ ਦਾ ਰਾਹ ਅਪਣਾਉਣ ਵਾਲੇ ਲੋਕਾਂ ਨੂੰ ਹਰਾਇਆ ਜਾਵੇਗਾ। ਡਾ. ਅਲ-ਈਸਾ ਨਵੀਂ ਦਿੱਲੀ ਵਿਚ ਜਾਮਾ ਮਸਜਿਦ ਵਿਚ ਜੁੰਮੇ ਦੀ ਨਮਾਜ਼ ਦੌਰਾਨ ਖੁਤਬਾ (ਉਪਦੇਸ਼) ਦੇ ਰਹੇ ਸਨ। ਇਥੇ ਪਹੁੰਚਣ ’ਤੇ ਉਨ੍ਹਾਂ ਦਾ ਸਭ ਤੋਂ ਪਹਿਲਾਂ ਜਾਮਾ ਮਸਜਿਦ ਦੇ ਇਮਾਮ ਸਈਅਦ ਇਮਾਮ ਅਹਿਮਦ ਬੁਖਾਰੀ ਨੇ ਸਵਾਗਤ ਕੀਤਾ।

ਇਸ ਦੌਰਾਨ ਇਮਾਮ ਅਹਿਮਦ ਬੁਖਾਰੀ ਨੇ ਸ਼ੇਖ ਮੁਹੰਮਦ ਅਬਦੁਲ ਕਰੀਮ ਅਲ-ਈਸਾ ਨੂੰ ਨਮਾਜ਼ੀਆਂ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਰਤ ਦੇ ਸਾਊਦੀ ਅਰਬ ਨਾਲ ਡੂੰਘੇ ਸਬੰਧ ਹਨ। ਤੁਹਾਡੇ ਇਥੋਂ ਆਉਣ ਨਾਲ ਭਾਰਤੀ ਮੁਸਲਮਾਨਾਂ ਨੂੰ ਆਪਣੇਪਨ ਦਾ ਅਹਿਸਾਸ ਹੋਇਆ ਹੈ। ਉਨ੍ਹਾਂ ਨੇ ਵਿਸ਼ਵ ਪੱਧਰ ’ਤੇ ਸ਼ਾਂਤੀ ਅਤੇ ਸਦਭਾਵਨਾ ਲਈ ਮੁਸਲਿਮ ਵਰਲਡ ਲੀਗ ਦੇ ਬੈਨਰ ਹੇਠ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।