CBI ਨੂੰ ਦਿੱਤਾ ਇਹ ਨਿਰਦੇਸ਼

CBI ਨੂੰ ਦਿੱਤਾ ਇਹ ਨਿਰਦੇਸ਼
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੀ. ਬੀ. ਆਈ. ਨੂੰ ਮਣੀਪੁਰ 'ਚ ਯੌਨ ਸ਼ੋਸ਼ਣ ਤੋਂ ਪੀੜਤ ਔਰਤਾਂ ਦੇ ਬਿਆਨ ਦਰਜ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਉਹ ਇਸ ਮਾਮਲੇ ਨਾਲ ਜੁੜੀਆਂ ਕਈ ਪਟੀਸ਼ਨਾਂ 'ਤੇ ਦੁਪਹਿਰ 2 ਵਜੇ ਸੁਣਵਾਈ ਕਰੇਗਾ। ਦੱਸ ਦੇਈਏ ਕਿ ਬੀਤੇ ਮਹੀਨੇ ਸਾਹਮਣੇ ਆਏ ਇਕ ਵੀਡੀਓ 'ਚ ਮਣੀਪੁਰ 'ਚ ਕੁਝ ਲੋਕ ਦੋ ਔਰਤਾਂ ਨੂੰ ਨਗਨ ਕਰ ਕੇ ਘੁੰਮਾਉਂਦੇ ਦਿੱਸੇ ਸਨ। ਚੀਫ ਜਸਟਿਸ ਡੀ. ਵਾਈ. ਚੰਦਰਚੂੜ, ਜਸਟਿਸ ਜੇ. ਬੀ. ਪਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਔਰਤਾਂ ਵਲੋਂ ਪੇਸ਼ ਵਕੀਲ ਨਿਜ਼ਾਮ ਪਾਸ਼ਾ ਦੀਆਂ ਦਲੀਲਾਂ 'ਤੇ ਨੋਟਿਸ ਲਿਆ।