'ਆਪ' ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ

'ਆਪ' ਸਾਂਸਦ ਰਾਘਵ ਚੱਢਾ ਰਾਜ ਸਭਾ ਤੋਂ ਸਸਪੈਂਡ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜਾਅਲੀ ਦਸਤਖ਼ਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਖਿਲਾਫ ਰਾਜ ਸਭਾ 'ਚ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਸਦਨ ਵਿੱਚ ਉਸ ਦੇ ਵਿਵਹਾਰ ਨੂੰ ਸਭ ਤੋਂ ਨਿੰਦਣਯੋਗ ਵਿਵਹਾਰ ਵਿੱਚੋਂ ਇੱਕ ਦੱਸਿਆ ਗਿਆ ਸੀ।

ਰਾਘਵ ਖਿਲਾਫ ਮਤਾ ਪੇਸ਼ ਕੀਤਾ ਜਾ ਰਿਹਾ ਹੈ। ਰਾਘਵ ਚੱਢਾ ਦੇ ਚਾਲ-ਚਲਣ ਨੂੰ ਬੇਹੱਦ ਨਿੰਦਣਯੋਗ ਦੱਸਿਆ ਹੈ। ਰਾਜ ਸਭਾ ਵਿੱਚ ਬੀਜੇਪੀ ਸਾਂਸਦ ਪਿਊਸ਼ ਗੋਇਲ ਨੇ ਰਾਘਵ ਚੱਢਾ ਦੇ ਮਾਮਲੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ਇਹ ਬਹੁਤ ਗੰਭੀਰ ਮਾਮਲਾ ਹੈ, ਜਿਸ ਤਰ੍ਹਾਂ ਉਨ੍ਹਾਂ ਦਾ ਨਾਂ ਮੈਂਬਰ ਦੀ ਜਾਣਕਾਰੀ ਤੋਂ ਬਿਨਾਂ ਸੂਚੀ ਵਿੱਚ ਪਾਇਆ ਗਿਆ ਹੈ, ਉਹ ਬਹੁਤ ਗਲਤ ਹੈ।