ਵਕਫ਼ ਕਾਨੂੰਨ ਆਉਣ ਤੋਂ ਬਾਅਦ ਦੇਸ਼ ਦੇ ਕੁਝ ਮੁਸਲਮਾਨਾਂ ਵਿਚਕਾਰ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਵਕਫ਼ ਸੋਧ ਬਿੱਲ ਸੰਸਦ ਦੇ ਬਜਟ ਸੈਸ਼ਨ ਵਿੱਚ ਪਾਸ ਹੋਇਆ ਸੀ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਇਹ ਕਾਨੂੰਨ ਬਣ ਗਿਆ। ਖੈਰ, ਵਕਫ਼ ਕਾਨੂੰਨ ਤੋਂ ਬਾਅਦ ਹੁਣ ਦੇਸ਼ ਵਿਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇੱਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਹੈ। ਇਹ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੀ ਰੈਲੀ ਦੌਰਾਨ ਇਸਦਾ ਸਿਧਾ ਇਸ਼ਾਰਾ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਹਿਸਾਰ ਦੌਰੇ 'ਤੇ ਗਏ ਹੋਏ ਹਨ। ਇੱਥੇ ਉਨ੍ਹਾਂ ਨੇ ਹਿਸਾਰ ਏਅਰਪੋਰਟ ਦਾ ਉਦਘਾਟਨ ਕੀਤਾ ਅਤੇ ਅਯੋਧਿਆ ਲਈ ਪਹਿਲੀ ਉਡਾਣ ਨੂੰ ਹਰੀ ਝੰਡੀ ਦਿਖਾਈ। ਇਸੇ ਕਾਰਜਕ੍ਰਮ ਵਿੱਚ ਪੀਐਮ ਮੋਦੀ ਨੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਲਈ ਕਈ ਹੋਰ ਯੋਜਨਾਵਾਂ ਦੀ ਸ਼ੁਰੂਆਤ ਵੀ ਕੀਤੀ। ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੈਕਯੁਲਰ ਸਿਵਲ ਕੋਡ, ਜਾਂ ਯੂਨੀਫਾਰਮ ਸਿਵਲ ਕੋਡ (UCC) ਬਾਰੇ ਗੱਲ ਕੀਤੀ।
ਦੈਨੀਕ ਭਾਸਕਰ ਦੀ ਰਿਪੋਰਟ ਮੁਤਾਬਿਕ ਵਕਫ਼ ਸੋਧ ਬਿੱਲ ਤੋਂ ਬਾਅਦ ਹੁਣ ਮੋਦੀ ਸਰਕਾਰ ਯੂਨੀਫਾਰਮ ਸਿਵਲ ਕੋਡ (UCC) ਲਾਗੂ ਕਰਨ ਦੀ ਤਿਆਰੀ ਵਿੱਚ ਹਨ। ਇਹ ਮਾਮਲਾ ਸਰਕਾਰ ਦੀਆਂ ਸਭ ਤੋਂ ਉੱਚੀ ਤਰਜੀਹ ਵਿੱਚ ਸ਼ਾਮਲ। 23ਵੀਂ ਕਾਨੂੰਨੀ ਆਯੋਗ ਯੂਨੀਫਾਰਮ ਸਿਵਲ ਕੋਡ (UCC) ਦਾ ਡਰਾਫਟ ਤਿਆਰ ਕਰੇਗੀ।