America ne 21 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ

America ne 21 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ
ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਅਮਰੀਕਾ ਤੋਂ ਇੱਕ ਦਿਨ ਵਿੱਚ 21 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਮਤਲਬ ਦੇਸ਼ ਵਾਪਸ ਭੇਜ ਦਿੱਤਾ ਗਿਆ। ਰਿਪੋਰਟਾਂ ਅਨੁਸਾਰ ਇਹਨਾਂ ਵਿਦਿਆਰਥੀਆਂ ਵਿਚੋਂ ਇਕ ਦਰਜਨ ਤੇਲਗੂ ਵਿਦਿਆਰਥੀ ਹਨ, ਜੋ ਇਸ ਹਫ਼ਤੇ ਮਾਸਟਰ ਕੋਰਸ ਲਈ ਅਮਰੀਕਾ ਪਹੁੰਚੇ ਸਨ। ਤੇਲਗੂ ਰਾਜਾਂ ਦੇ ਵਿਦਿਆਰਥੀਆਂ ਵਿੱਚੋਂ ਕੁਝ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਵੀਜ਼ਾ ਦੀਆਂ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਸਨ ਅਤੇ ਫਿਰ ਉਹ ਉੱਚ ਸਿੱਖਿਆ ਲਈ ਆਪਣੇ ਕਾਲਜਾਂ ਵਿੱਚ ਪੜ੍ਹਨ ਲਈ ਅਮਰੀਕਾ ਪਹੁੰਚੇ ਸਨ।


ਉੱਧਰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਕੁਝ ਸਮੇਂ ਲਈ ਹਿਰਾਸਤ 'ਚ ਰੱਖ ਕੇ ਵਾਪਸ ਭੇਜ ਦਿੱਤਾ। ਇਨ੍ਹਾਂ 'ਚੋਂ ਜ਼ਿਆਦਾਤਰ ਅਟਲਾਂਟਾ, ਸ਼ਿਕਾਗੋ ਅਤੇ ਸੈਨ ਫਰਾਂਸਿਸਕੋ ਹਵਾਈ ਅੱਡਿਆਂ 'ਤੇ ਉਤਰੇ ਸਨ। ਮੀਡੀਆ ਰਿਪੋਰਟ ਮੁਤਾਬਕ ਇਹ ਕਾਰਵਾਈ 16 ਅਗਸਤ ਨੂੰ ਕੀਤੀ ਗਈ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਲੋੜੀਂਦੀ ਜਾਣਕਾਰੀ ਨਹੀਂ ਦਿੱਤੀ ਗਈ ਕਿ ਉਨ੍ਹਾਂ ਨੂੰ ਵਾਪਸ ਕਿਉਂ ਭੇਜਿਆ ਗਿਆ ਅਤੇ ਇਹ ਮੰਨਿਆ ਗਿਆ ਕਿ ਇਸ ਦਾ ਉਨ੍ਹਾਂ ਦੇ ਵੀਜ਼ਾ ਦਸਤਾਵੇਜ਼ਾਂ ਨਾਲ ਕੋਈ ਸਬੰਧ ਹੈ। ਕੁਝ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੇ ਫੋਨ ਅਤੇ ਇੱਥੋਂ ਤੱਕ ਕਿ ਵਟਸਐਪ ਚੈਟ ਵੀ ਚੈੱਕ ਕੀਤੇ ਗਏ।