ਸਮਾਗਮ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ
ਸਮਾਗਮ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ
ਪੰਜਾਬ ਸਰਕਾਰ 8 ਸਤੰਬਰ ਨੂੰ ਇਕ ਵੱਡਾ ਸਮਾਗਮ ਕਰਨ ਜਾ ਰਹੀ ਹੈ। ਇਸ ਸਮਾਗਮ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਇਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। 8 ਸਤੰਬਰ ਨੂੰ ਅਸੀਂ ਇਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਹੈ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ। ਉਮੀਦ ਹੈ ਕਿ ਨਵੇਂ ਹੱਥਾਂ ਵਿਚ ਨਵੀਆਂ ਕਲਮਾਂ ਇਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ। ਲੋਕਾਂ ਦੀ ਖੱਜਲ-ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।
RELATED ARTICLES
MORE FROM AUTHOR