ਭਲਕੇ ਆਹਮੋ-ਸਾਹਮਣੇ ਹੋਣਗੀਆਂ ਸ਼੍ਰੀਲੰਕਾ ਅਤੇ ਬੰਗਲਾਦੇਸ਼ ਦੀਆਂ ਟੀਮਾਂ

ਭਲਕੇ ਆਹਮੋ-ਸਾਹਮਣੇ ਹੋਣਗੀਆਂ ਸ਼੍ਰੀਲੰਕਾ ਅਤੇ ਬੰਗਲਾਦੇਸ਼ ਦੀਆਂ ਟੀਮਾਂ
ਏਸ਼ੀਆ ਕੱਪ 2023 'ਚ 9 ਸਤੰਬਰ ਨੂੰ ਸ਼੍ਰੀਲੰਕਾ ਅਤੇ ਬੰਗਲਾਦੇਸ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਵੇਗੀ। ਇਹ ਮੈਚ ਕੰਲੋਬੋ 'ਚ ਖੇਡਿਆ ਜਾਵੇਗਾ। ਬੰਗਲਾਦੇਸ਼ ਦੇ ਲਈ ਇਹ ਮੈਚ ਕਰੋ ਜਾ ਮਰੋ ਤੋਂ ਘੱਟ ਨਹੀਂ ਹੈ। ਜੇਕਰ ਸ਼੍ਰੀਲੰਕਾ ਦੇ ਖ਼ਿਲਾਫ਼ ਬੰਗਲਾਦੇਸ਼ ਦੀ ਟੀਮ ਹਾਰ ਜਾਂਦੀ ਹੈ ਤਾਂ ਫਿਰ ਉਸ ਦਾ ਬਾਹਰ ਹੋਣਾ ਲਗਭਗ ਤੈਅ ਹੋ ਜਾਵੇਗਾ। ਬੰਗਲਾਦੇਸ਼ ਨੂੰ ਲਾਹੌਰ 'ਚ ਸੁਪਰ-4 ਦੇ ਪਹਿਲੇ ਮੈਚ 'ਚ ਪਾਕਿਸਤਾਨ ਤੋਂ ਸੱਤ ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਇਸ ਦੇ ਲਈ ਸ਼੍ਰੀਲੰਕਾ ਦੇ ਖ਼ਿਲਾਫ਼ ਮੈਚ ਕਰੋ ਜਾਂ ਮਰੋ ਵਰਗਾ ਬਣ ਗਿਆ ਹੈ। ਬੰਗਲਾਦੇਸ਼ ਦੇ ਸਾਹਮਣੇ ਸ਼੍ਰੀਲੰਕਾ ਦੀ ਸਖ਼ਤ ਚੁਣੌਤੀ ਹੋਵੇਗੀ ਜੋ ਸੁਪਰ ਚਾਰ 'ਚ ਜਿੱਤ ਦੇ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨਾ ਚਾਹੇਗਾ। 

ਬੰਗਲਾਦੇਸ਼ ਨੇ ਲੀਗ ਸਟੇਜ਼ ਤੋਂ ਨਜ਼ਮੁਲ ਹੁਸੈਨ ਸ਼ਾਂਤੋ ਅਤੇ ਮੇਹਦੀ ਹਸਨ ਮਿਰਾਜ ਨੇ ਸੈਂਕੜਿਆਂ ਦੀ ਮਦਦ ਨਾਲ ਅਫਗਾਨਿਸਤਾਨ ਦੇ ਖ਼ਿਲਾਫ਼ ਪੰਜ ਵਿਕਟਾਂ 'ਤੇ 334 ਦੌੜਾਂ ਬਣਾਈਆਂ ਸਨ, ਪਰ ਇਸ ਤੋਂ ਬਾਅਦ ਅਗਲੇ ਦੋ ਮੈਚਾਂ 'ਚ ਉਸ ਦੇ ਬੱਲੇਬਾਜ਼ ਨਹੀਂ ਚੱਲ ਪਾਏ। ਸ਼੍ਰੀਲੰਕਾ ਦੇ ਖ਼ਿਲਾਫ਼ ਉਸ ਦੀ ਟੀਮ 164 ਜਦੋਂਕਿ ਪਾਕਿਸਤਾਨ ਦੇ ਖ਼ਿਲਾਫ਼ 193 ਦੌੜਾਂ 'ਤੇ ਆਲਆਊਟ ਹੋ ਗਈ ਸੀ। ਹੁਣ ਫਿਰ ਤੋਂ ਉਨ੍ਹਾਂ ਦੇ ਸਾਹਮਣੇ ਸ਼੍ਰੀਲੰਕਾ ਦੀ ਟੀਮ ਹੈ ਜਿਸ 'ਤੇ ਮਹੀਸ਼ ਤਿਕਸ਼ਨਾ ਅਤੇ ਮਥੀਸ਼ਾ ਪਾਥਿਰਾਨਾ ਵਰਗੇ ਗੇਂਦਬਾਜ਼ ਹਨ। ਗਰੁੱਪ ਬੀ ਦੇ ਮੈਚ 'ਚ ਇਨ੍ਹਾਂ ਦੋਵਾਂ ਗੇਂਦਬਾਜ਼ਾਂ ਨੇ ਬੰਗਲਾਦੇਸ਼ ਨੂੰ 200 ਤੋਂ ਘੱਟ ਦੇ ਸਕੋਰ 'ਤੇ ਰੋਕਣ 'ਚ ਮੁੱਖ ਭੂਮਿਕਾ ਨਿਭਾਈ ਸੀ। ਸ਼੍ਰੀਲੰਕਾ ਦਾ ਗੇਂਦਬਾਜ਼ੀ ਵਿਭਾਗ ਕਾਫ਼ੀ ਮਜ਼ਬੂਤ ਹੈ ਜਿਸ 'ਚ ਕਸੂਨ ਰਜਿਤਾ ਵੀ ਸ਼ਾਮਲ ਹੈ ਜਿਨ੍ਹਾਂ ਨੇ ਅਫਗਾਨਿਸਤਾਨ ਦੇ ਖ਼ਿਲਾਫ਼ ਦੋ ਦੌੜਾਂ ਦੀ ਕਰੀਬੀ ਜਿੱਤ 'ਚ ਚਾਰ ਵਿਕਟਾਂ ਲਈਆਂ ਸਨ। ਬੰਗਲਾਦੇਸ਼ ਨੂੰ ਜੇਕਰ ਇਨ੍ਹਾਂ ਗੇਂਦਬਾਜ਼ਾਂ ਦੇ ਸਾਹਮਣੇ ਚੰਗਾ ਸਕੋਰ ਖੜ੍ਹਾ ਕਰਨਾ ਹੈ ਤਾਂ ਉਸ ਦੇ ਚੋਟੀ ਦੇ ਕ੍ਰਮ ਦੇ ਬੱਲੇਬਾਜ਼ਾਂ ਨੂੰ ਬਿਹਤਰ ਪ੍ਰਦਰਸ਼ਨ ਕਰਨਾ ਹੋਵੇਗਾ।