ਬੰਗਲਾਦੇਸ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
ਏਸ਼ੀਆ ਕੱਪ ਦਾ ਦੂਜਾ ਮੈਚ ਅੱਜ ਸ਼੍ਰੀਲੰਕਾ ਤੇ ਬੰਗਲਾਦੇਸ਼ ਦਰਮਿਆਨ ਪੱਲੇਕੇਲੇ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ 'ਚ ਦੋਵੇਂ ਟੀਮਾਂ ਆਪਣੇ ਕੁਝ ਮੁੱਖ ਖਿਡਾਰੀਆਂ ਤੋਂ ਬਿਨਾਂ ਮੈਦਾਨ 'ਚ ਉਤਰਨਗੀਆਂ। ਅਜਿਹੇ 'ਚ ਦੋਵਾਂ ਵਿਚਾਲੇ ਇਹ ਮੁਕਾਬਲਾ ਹੋਰ ਵੀ ਦਿਲਚਸਪ ਹੋ ਜਾਵੇਗਾ। ਸ਼੍ਰੀਲੰਕਾ ਦੇ ਲਈ ਦੁਸ਼ਮੰਤਾ ਚਮੀਰਾ, ਲਾਹਿਰੂ ਕੁਮਾਰਾ, ਦਿਲਸ਼ਾਨ ਮਦੁਸ਼ੰਕਾ ਅਤੇ ਵਨਿੰਦੂ ਹਸਰੰਗਾ ਵਰਗੇ ਪ੍ਰਮੁੱਖ ਖਿਡਾਰੀ ਸ਼੍ਰੀਲੰਕਾ ਲਈ ਨਹੀਂ ਖੇਡਣਗੇ। ਇਸ ਦੇ ਨਾਲ ਹੀ ਬੰਗਲਾਦੇਸ਼ ਵੱਲੋਂ ਤੇਜ਼ ਗੇਂਦਬਾਜ਼ ਇਬਾਦਤ ਹੁਸੈਨ ਨੂੰ ਬਾਹਰ ਕਰ ਦਿੱਤਾ ਗਿਆ ਹੈ। ਅਜਿਹੇ 'ਚ ਦੋਵਾਂ ਵਿਚਾਲੇ ਕਾਫ਼ੀ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ।