ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ 'ਚ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਐੱਫ਼. ਆਈ. ਆਰ. ਕੋਰੋਨਾ ਦੇ ਸਮੇਂ ਦੌਰਾਨ ਦਰਜ ਕੀਤੀ ਗਈ ਸੀ। ਇਹ ਐੱਫ਼. ਆਈ. ਆਰ 1 ਜੁਲਾਈ 2021 ਨੂੰ ਦਰਜ ਕੀਤੀ ਗਈ ਸੀ, ਕਿਉਂਕਿ ਸੁਖਬੀਰ ਬਾਦਲ ਵੱਲੋਂ ਕੋਰੋਨਾ 'ਚ ਮਾਈਨਿੰਗ ਸਾਈਟ 'ਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਹੁਣ ਹਾਈਕੋਰਟ ਨੇ ਅੰਮ੍ਰਿਤਸਰ ਦੇ ਬਿਆਸ 'ਚ ਦਰਜ FIR ਨੂੰ ਰੱਦ ਕਰ ਦਿੱਤਾ ਹੈ। ਸੁਖਬੀਰ ਬਾਦਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।