ਸੁਪਰੀਮ ਕੋਰਟ ਵਿੱਚ ਹੋਇਆ ਵੱਡਾ ਖੁਲਾਸਾ, ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਪਿੱਛੇ ਇਹ ਰਹੀ ਵੱਡੀ ਵਜ੍ਹਾ
ਮਜੀਠਿਆ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- 'ਅੱਜ ਜਦ CM ਦੇ ਘਰ ਦੇ ਸਾਹਮਣੇ ਵਾਲੀ ਸੜਕ ਆਮ ਲੋਕਾਂ ਦੀ ਆਵਾਜਾਈ ਲਈ ਖੋਲਣ ਲਈ ਮਾਨਯੋਗ ਸੁਪਰੀਮ ਕੋਰਟ ਵਿਚ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਸਰਕਾਰ ਵੱਲੋ ਹਾਜ਼ਰ ਹੋਏ ਅਤੇ ਉਹਨਾਂ ਨੇ ਇਹ ਕਬੂਲ ਕੀਤਾ ਕਿ ਮਸ਼ਹੂਰ ਪੰਜਾਬੀ ...ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣੀ ਉਸ ਦੀ ਮੌਤ ਦਾ ਕਾਰਨ ਬਣੀ। ਜਦ ਹੁਣ ਪੰਜਾਬ ਸਰਕਾਰ ਮਨ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣਾ ਉਸ ਦੀ ਮੌਤ ਦਾ ਕਾਰਨ ਬਣਿਆ ਤੇ ਜਿਨਾਂ ਨੇ ਏਜੰਸੀਆਂ ਦੇ ਸਾਵਧਾਨ ਕਰਨ ਦੇ ਬਾਵਜੂਦ ਵੀ ਸੁਰੱਖਿਆ ਘੱਟ ਕੀਤੀ ਅਤੇ ਜਿਸ ਨੇ ਇਸ ਸੰਵੇਦਨਸ਼ੀਲ ਜਾਣਕਾਰੀ ਨੂੰ ਜਨਤਕ ਕੀਤਾ ਉਹਨਾਂ ਤੇ ਪਰਚਾ ਦਰਜ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਸਲਾਹਕਾਰ ਬਲਤੇਜ ਪੰਨੂ ਤੇ ਪਰਚਾ ਦਰਜ ਹੋਵੇ ਤਾਂ ਜੋ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਮਿਲ ਸਕੇ'।