ਜਨਤਕ ਖੇਤਰ ਦੇ ਕਈ ਬੈਂਕਾਂ ਨੇ ਵਧਾਈਆਂ ਵਿਆਜ ਦਰਾਂ
ਬੈਂਕ ਆਫ ਬੜੌਦਾ (ਬੀ. ਓ. ਬੀ.) ਅਤੇ ਕੇਨਰਾ ਬੈਂਕ ਸਮੇਤ ਜਨਤਕ ਖੇਤਰ ਦੇ ਕਈ ਬੈਂਕਾਂ ਨੇ ਫੰਡ ਦੀ ਸੀਮਾਂਤ ਲਾਗਤ ਆਧਾਰਿਤ (ਐੱਮ. ਸੀ. ਐੱਲ. ਆਰ.) ਕਰਜ਼ੇ ਦੀ ਦਰ ’ਚ 0.10 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਵੀਰਵਾਰ ਨੂੰ ਪੇਸ਼ ਆਪਣੀ ਮੁਦਰਾ ਨੀਤੀ ਸਮੀਖਿਆ ’ਚ ਪ੍ਰਮੁੱਖ ਨੀਤੀਗਤ ਦਰ ਰੇਪੋ ਨੂੰ 6.50 ਫੀਸਦੀ ’ਤੇ ਸਥਿਰ ਰੱਖਿਆ ਹੈ, ਇਸ ਦੇ ਬਾਵਜੂਦ ਜਨਤਕ ਖੇਤਰ ਦੇ ਵੱਖ-ਵੱਖ ਬੈਂਕਾਂ ਨੇ ਐੱਮ. ਸੀ. ਐੱਲ. ਆਰ. ’ਚ ਵਾਧਾ ਕਰਨ ਦਾ ਐਲਾਨ ਕੀਤਾ ਹੈ।