ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਦੇ ਨਾਂ 'ਤੇ CM ਮਾਨ ਦਾ ਸੰਦੇਸ਼

ਭਾਰਤ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਦੇ ਨਾਂ 'ਤੇ CM ਮਾਨ ਦਾ ਸੰਦੇਸ਼

 

ਅੱਜ ਭਾਰਤ ਦੇ 77 ਵੇਂ ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੇ ਦੇਸ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਇਸ ਗੱਲ ਦਾ ਫ਼ਕਰ ਹੈ ਕਿ ਦੇਸ਼ 'ਚ ਕੁਰਬਾਨ ਹੋਣ ਵਾਲੇ ਵੀਰਾਂ 'ਚ ਪੰਜਾਬੀ ਹਮੇਸ਼ਾ ਹੀ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੁਰਬਾਨੀ ਦਾ ਜਜ਼ਬਾ ਵੀ ਸਾਨੂੰ ਵਿਰਸੇ 'ਚੋਂ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਕਲ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਅਤੇ ਜ਼ੁਲਮ ਦੇ ਖ਼ਿਲਾਫ਼ ਲੜਣ ਦੀ ਪ੍ਰੇਰਨਾ ਗੁਰੂਆਂ ਤੋਂ ਹੀ ਮਿਲੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਆਪਣੇ ਮਹਾਨ ਵਿਰਸੇ 'ਤੇ ਮਾਣ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਲਾਲਾ ਲਾਜਪਤਰਾਏ, ਸ਼ਹੀਦ ਉਦਮ ਸਿੰਘ ਵਰਗੇ ਹੋਰ ਹਜ਼ਾਰਾਂ ਸ਼ਹੀਦਾਂ ਅਤੇ ਯੋਧਿਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਧਿਆਂ 'ਚ 80 ਫੀਸਦੀ ਤੋਂ ਵੱਧ ਪੰਜਾਬੀ ਹੀ ਹਨ। ਆਜ਼ਾਦੀ ਤੋਂ ਬਾਅਦ ਵੀ ਪੰਜਾਬੀਆਂ ਨੇ ਮੁਲਕ ਨੂੰ ਤੱਤੀ ਵਾਹ ਨਹੀਂ ਲੱਗਣ ਦਿੱਤੀ ਤੇ ਅੱਜ ਵੀ ਸਾਡੇ ਨੌਜਵਾਨ ਸਾਡੀ ਰੱਖਿਆ ਲਈ ਖੜ੍ਹੇ ਨੇ ਜਿਸ ਕਰਕੇ ਅਸੀਂ ਸਾਰੇ ਦੇਸ਼ ਵਾਸੀ ਚੇਨ ਦੀ ਨੀਂਦ ਸੌਂ ਰਹੇ ਹਾਂ।