CM Mann's Big Action: ਪੰਜਾਬ ਦੇ ਵਿੱਚ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਦੇ ਵੱਲੋਂ ਹੜਤਾਲ ਕਰਕੇ ਵਿਜੀਲੈਂਸ ਬਿਊਰੋ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਖਿਲਾਫ਼ ਵਿਰੋਧ ਜਤਾਇਆ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਦੀ ਤਹਿਸੀਲਾਂ ਵਿੱਚ ਖੱਜਲ ਖੁਆਰੀ ਹੋ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮੇਲ ਨੂੰ ਤਿੱਖਾ ਪ੍ਰਤੀਕਰਮ ਸਾਹਮਣੇ ਆਇਆ ਹੈ।
ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ-CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕੀਤਾ ਤੇ ਲਿਖਿਆ- ''ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ'' ਇਸ ਹੜਤਾਲ ਦੇ ਚੱਲੇ ਆਮ ਲੋਕ ਕਾਫੀ ਪ੍ਰੇਸ਼ਾਨ ਹੋ ਰਹੇ ਹਨ। ਜਿਸ ਦੇ ਵਿਚ ਲੋਕਾਂ ਦੇ ਸਰਕਾਰੀ ਕੰਮ ਰੁਕੇ ਹੋਏ ਹਨ। ਦੱਸ ਦਈਏ ਕਿ ਕਈਆਂ ਨੇ ਵਿਦੇਸ਼ ਜਾਣ ਦੇ ਲਈ ਕਾਗਜ਼ ਭਰੇ ਹਨ। ਜਿਨ੍ਹਾਂ ਦੀਆਂ ਤਰੀਕਾਂ ਸਨ ਪਰ ਬਾਵਜੂਦ ਇਸ ਦੇ ਤਹਿਸੀਲਾਂ 'ਚ ਹੜਤਾਲ ਕੀਤੀ ਜਾ ਰਹੀ ਹੈ। ਜਿਸ ਕਰਕੇ ਲੋਕਾਂ ਦੇ ਮੁਕੰਮਲ ਤੌਰ ‘ਤੇ ਕੰਮ ਰੁਕੇ ਹੋਏ ਹਨ। ਇਸ ਮੌਕੇ ਦਫ਼ਤਰ ‘ਚ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਤਹਿਸੀਲਾਂ ਦੇ ਵਿੱਚ ਰਜਿਸਟਰੀਆਂ, ਵਿਆਹ ਦੇ ਸਰਟੀਫਿਕੇਟ, ਐਫੀਡੇਵਿਟ ਸਾਰੇ ਕੰਮ ਰੁਕੇ ਹੋਏ ਹਨ ਅਤੇ ਉਨ੍ਹਾਂ ਦੇ ਰੋਜ਼ ਚੱਕਰ ਲੱਗ ਰਹੇ ਹਨ। ਜਿਸ ਕਰ ਕੇ ਉਹ ਕਾਫ਼ੀ ਪ੍ਰੇਸ਼ਾਨ ਹਨ। ਲੋਕਾਂ ਨੇ ਦੱਸਿਆ ਕਿ ਉਹ ਆਪਣੇ ਕੰਮਾਂ ਨੂੰ ਛੱਡ ਕੇ ਇੰਨੀ ਦੂਰ ਰੋਜ਼ ਆ ਰਹੇ ਹਨ। ਇਸ ਦੇ ਨਾਲ ਉਨ੍ਹਾਂ ਦਾ ਸਮਾਂ ਬਰਬਾਦ ਹੁੰਦਾ ਹੈ। ਜਿਸ ਕਰੇਕ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦ ਇਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾਵੇ ਤਾਂ ਜੋ ਲੋਕਾਂ ਦੇ ਰੁੱਕੇ ਹੋਏ ਕੰਮ ਪੂਰੇ ਜੋ ਸਕਣ।