ਅਰਵਿੰਦ ਸਿੰਘ ਲਵਲੀ ਨੂੰ ਕਾਂਗਰਸ ਨੇ ਸੌਂਪੀ ਅਹਿਮ ਜ਼ਿੰਮੇਵਾਰੀ

ਅਰਵਿੰਦ ਸਿੰਘ ਲਵਲੀ ਨੂੰ ਕਾਂਗਰਸ ਨੇ ਸੌਂਪੀ ਅਹਿਮ ਜ਼ਿੰਮੇਵਾਰੀ
ਕਾਂਗਰਸ ਨੇ ਵੀਰਵਾਰ ਯਾਨੀ ਕਿ ਅੱਜ ਦਿੱਲੀ ਦੇ ਸਾਬਕਾ ਮੰਤਰੀ ਅਰਵਿੰਦ ਸਿੰਘ ਲਵਲੀ ਨੂੰ ਆਪਣੀ ਸੂਬਾਈ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਲਵਲੀ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ। ਲਵਲੀ ਨੇ ਚੌਧਰੀ ਅਨਿਲ ਕੁਮਾਰ ਦੀ ਥਾਂ ਲਈ ਹੈ। ਅਨਿਲ ਕੁਮਾਰ ਨੇ ਮਾਰਚ 2020 'ਚ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲੀ ਸੀ। ਸ਼ੀਲਾ ਦੀਕਸ਼ਿਤ ਦੀ ਸਰਕਾਰ ਵਿਚ ਬਤੌਰ ਕਈ ਮਹੱਤਵਪੂਰਨ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਲਵਲੀ ਇਸ ਤੋਂ ਪਹਿਲਾਂ ਸਤੰਬਰ 2013 ਤੋਂ ਫਰਵਰੀ 2015 ਤੱਕ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ।