ਅਮਰੀਕਾ ਵਿਚ ਹਵਾਈ ਸੂਬੇ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 110 ਤੱਕ ਪਹੁੰਚ ਗਈ ਹੈ।
ਸੂਬਾਈ ਗਵਰਨਰ ਜੋਸ਼ ਗ੍ਰੀਨ ਨੇ ਕਿਹਾ ਕਿ ਅਮਰੀਕਾ ਦੇ ਇਤਿਹਾਸ ਵਿਚ ਜੰਗਲਾਂ ਵਿਚ ਅੱਗ ਲੱਗਣ ਦੀ ਇਹ ਸਭ ਤੋਂ ਭਿਆਨਕ ਘਟਨਾ ਹੈ। ਗ੍ਰੀਨ ਨੇ ਇਕ ਨਿਊਜ਼ ਕਾਨਫਰੰਸ ਵਿਚ ਕਿਹਾ, '110 ਲੋਕਾਂ ਦੇ ਮਰਨ ਦੀ ਪੁਸ਼ਟੀ ਕੀਤੀ ਗਈ ਹੈ। ਅਸੀਂ ਜੰਗਲ ਦੀ ਅੱਗ 'ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਬਚਾਉਣ ਲਈ ਵਾਧੂ ਫੋਰਸ ਤਾਇਨਾਤ ਕਰ ਰਹੇ ਹਾਂ, ਇਹ ਯਕੀਨੀ ਕਰਨ ਲਈ ਕਿ ਅਸੀਂ ਤਬਾਹੀ ਵਾਲੀ ਥਾਂ ਦੇ ਹਰ ਕੋਨੇ ਵਿੱਚ ਜਾ ਸਕੀਏ।'