ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰੋਕੋ 'ਚ ਜ਼ਬਰਦਸਤ ਭੂਚਾਲ ਕਾਰਨ ਲੋਕਾਂ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ ਅਤੇ ਕਿਹਾ ਕਿ ਭਾਰਤ ਇਸ ਮੁਸ਼ਕਲ ਸਮੇਂ ਵਿਚ ਉਸ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ। ਮੋਰੋਕੋ ਦੇ ਗ੍ਰਹਿ ਮੰਤਰਾਲਾ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਆਏ ਜ਼ਬਰਦਸਤ ਭੂਚਾਲ ਵਿਚ 600 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਪ੍ਰਧਾਨ ਮੰਤਰੀ ਮੋਦੀ ਨੇ ਜੀ20 ਸੰਮੇਲਨ 'ਚ ਆਪਣੇ ਸ਼ੁਰੂਆਤੀ ਭਾਸ਼ਣ 'ਚ ਇਸ ਜ਼ਬਰਦਸਤ ਭੂਚਾਲ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਪੂਰਾ ਵਿਸ਼ਵ ਭਾਈਚਾਰਾ ਮੋਰੋਕੋ ਨਾਲ ਹੈ ਅਤੇ ਅਸੀਂ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ ਕਿ ਮੋਰੱਕੋ ਵਿਚ ਭੂਚਾਲ ਕਾਰਨ ਲੋਕਾਂ ਦੀ ਮੌਤ ਨਾਲ ਬਹੁਤ ਦੁਖੀ ਹਾਂ। ਦੁੱਖ ਦੀ ਇਸ ਘੜੀ ਵਿਚ ਮੇਰੀ ਹਮਦਰਦੀ ਮੋਰੋਕੋਦੇ ਲੋਕਾਂ ਨਾਲ ਹੈ। ਆਪਣੇ ਪਿਆਰਿਆਂ ਨੂੰ ਗੁਆਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਜ਼ਖ਼ਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਮੁਸ਼ਕਲ ਸਮੇਂ ਵਿਚ ਮੋਰੱਕੋ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।