ਸ਼ਾਇਦ ਹੀ ਕੋਈ ਅਜਿਹਾ ਹੋਵੇਗਾ, ਜਿਸ ਨੂੰ ਕੇਲਾ ਖਾਣਾ ਪਸੰਦ ਨਾ ਹੋਵੇ। ਇਹ ਸੁਆਦ ਵਿਚ ਸ਼ਾਨਦਾਰ ਹੋਣ ਦੇ ਨਾਲ-ਨਾਲ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਊਰਜਾ ਨਾਲ ਭਰਪੂਰ ਇਸ ਫਲ ਨੂੰ ਖਾਣ ਨਾਲ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਬਚ ਸਕਦੇ ਹੋ। ਇਸ 'ਚ ਡਾਇਟਰੀ ਫਾਈਬਰ, ਮੈਂਗਨੀਜ਼ ਵਰਗੇ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਕੇਲਾ ਇੱਕ ਸੁਪਰ ਫੂਡ ਵਜੋਂ ਜਾਣਿਆ ਜਾਂਦਾ ਹੈ...ਤਾਂ ਆਓ ਬਿਨਾਂ ਦੇਰ ਕੀਤੇ ਜਾਣੀਏ ਕਿ ਕੇਲਾ ਖਾਣ ਦੇ ਕੀ ਫਾਇਦੇ ਹਨ। ਕੇਲੇ 'ਚ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੇ ਵਿਕਾਸ ਲਈ ਸਹਾਇਕ ਹੁੰਦੇ ਹਨ। ਇਸ 'ਚ ਵਿਟਾਮਿਨ-ਸੀ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ। ਕੇਲੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਤੁਹਾਨੂੰ ਆਪਣੀ ਡਾਈਟ ਵਿੱਚ ਕੇਲੇ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ।