ਆਜ਼ਾਦੀ ਦਿਹਾੜੇ ਮੌਕੇ ਤਿਰੰਗੇ ਨਾਲ ਜਗਮਗਾ ਉਠਿਆ ਗਣਪਤ ਪੁਲ

ਆਜ਼ਾਦੀ ਦਿਹਾੜੇ ਮੌਕੇ ਤਿਰੰਗੇ ਨਾਲ ਜਗਮਗਾ ਉਠਿਆ ਗਣਪਤ ਪੁਲ
ਭਾਰਤ ਨੇ ਮੰਗਲਵਾਰ ਨੂੰ ਆਪਣਾ 77ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ। ਇਸ ਸਾਲ ਆਜ਼ਾਦੀ ਦਿਹਾੜੇ ਦੀ ਖ਼ਾਸ ਗੱਲ ਇਹ ਹੈ ਕਿ ਜੰਮੂ-ਕਸ਼ਮੀਰ ਵਿਚ ਦੇਸ਼ ਭਗਤੀ ਦੀ ਭਾਵਨਾ ਪੂਰੇ ਜ਼ੋਰਾਂ 'ਤੇ ਹੈ। ਡੋਡਾ ਵਿਚ ਐਤਵਾਰ ਸ਼ਾਮ ਨੂੰ ਗਣਪਤ ਬ੍ਰਿਜ ਨੂੰ ਤਿਰੰਗੇ ਦੇ ਰੰਗ 'ਚ ਰੌਸ਼ਨ ਕੀਤਾ ਗਿਆ ਅਤੇ ਇਸ ਮੌਕੇ ਇਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ ਗਿਆ। ਡੋਡਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝਾ ਕੀਤੇ ਗਏ ਇਕ ਵੀਡੀਓ ਵਿਚ ਕਈ ਲੋਕ 'ਭਾਰਤ ਮਾਤਾ ਦੀ ਜੈ' ਦਾ ਨਾਅਰਾ ਲਾਉਂਦੇ ਹੋਏ ਆਪਣੇ ਸਿਰ ਦੇ ਉੱਪਰ ਇਕ ਲੰਬਾ ਭਾਰਤੀ ਝੰਡਾ ਲੈ ਜਾਂਦੇ ਹੋਏ ਵਿਖਾਇਆ ਗਿਆ ਹੈ।