ਪਿਛਲੇ ਮਹੀਨੇ 30 ਅਗਸਤ 2023 ਨੂੰ ਘਰੇਲੂ ਗੈਸ ਸਿਲੰਡਰ ਦੀ ਕੀਮਤ 200 ਰੁਪਏ ਘਟਾਈ ਗਈ ਹੈ। ਇਸ ਤੋਂ ਬਾਅਦ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ ਵੀ ਕਟੌਤੀ ਕੀਤੀ ਗਈ ਹੈ। ਦੇਸ਼ ਭਰ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ 150 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ 2 ਮਹੀਨਿਆਂ 'ਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 250 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਦੇ ਨਾਲ-ਨਾਲ ਸਵੀਟ ਬੇਕਰਾਂ ਨੂੰ ਕਾਫੀ ਫਾਇਦਾ ਹੋਇਆ ਹੈ।
ਘਰੇਲੂ ਸਿਲੰਡਰ ਦੀ ਕੀਮਤ 30 ਅਗਸਤ 2023 ਨੂੰ 200 ਰੁਪਏ ਘਟਾਈ ਗਈ ਹੈ। ਇਸ ਕਟੌਤੀ ਤੋਂ ਬਾਅਦ ਦੇਸ਼ ਦੇ ਹਰ ਰਾਜ ਵਿੱਚ ਇਨ੍ਹਾਂ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ। ਉੱਜਵਲਾ ਯੋਜਨਾ ਤਹਿਤ 10 ਕਰੋੜ ਤੋਂ ਵੱਧ ਲੋਕਾਂ ਨੂੰ 400 ਰੁਪਏ ਦਾ ਲਾਭ ਮਿਲ ਰਿਹਾ ਹੈ। ਉੱਜਵਲਾ ਸਕੀਮ ਤਹਿਤ ਲੋਕਾਂ ਨੂੰ 200 ਰੁਪਏ ਦੀ ਸਬਸਿਡੀ ਮਿਲ ਰਹੀ ਹੈ।