ਦਿੱਲੀ ਸਰਕਾਰ ਨੇ ਸਰਦੀਆਂ 'ਚ ਵਧਣ ਵਾਲੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਵੱਡਾ ਫੈਸਲਾ ਲਿਆ ਹੈ। ਇਸੇ ਐਕਸ਼ਨ ਪਲਾਨ ਤਹਿਤ ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਪਟਾਕਿਆਂ ਦੇ ਨਿਰਮਾਣ, ਵਿਕਰੀ, ਸਟੋਰੇਜ ਤੇ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਇਸ ਸਾਲ ਵੀ ਦੀਵਾਲੀ 'ਤੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ। ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਸੋਮਵਾਰ ਨੂੰ ਇਹ ਫੈਸਲਾ ਲਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਪਾਬੰਦੀ ਸਿਰਫ ਪਟਾਕਿਆਂ 'ਤੇ ਹੀ ਨਹੀਂ, ਸਗੋਂ ਉਨ੍ਹਾਂ ਦੇ ਨਿਰਮਾਣ ਤੇ ਵਿਕਰੀ 'ਤੇ ਵੀ ਹੋਵੇਗੀ। ਯਾਨੀ ਕਿ ਦਿੱਲੀ ਦੇ ਸਰਹੱਦੀ ਖੇਤਰ 'ਚ ਪਟਾਕਿਆਂ ਦੇ ਨਿਰਮਾਣ, ਵਿਕਰੀ ਤੇ ਵਰਤੋਂ 'ਤੇ ਪਾਬੰਦੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ। ਪਾਬੰਦੀ ਦੇ ਬਾਵਜੂਦ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।