ਪੀਐਮ ਮੋਦੀ ਨੇ ਇਸਰੋ ਨੂੰ ਆਦਿਤਿਆ-ਐਲ1 ਦੀ ਸਫਲਤਾਪੂਰਵਕ ਲਾਂਚਿੰਗ ਲਈ ਵਧਾਈ ਦਿੱਤੀ
ਅੱਜ ਭਾਰਤ ਨੇ ਆਪਣਾ ਪਹਿਲਾ ਸੂਰਜੀ ਮਿਸ਼ਨ ਆਦਿਤਿਆ-ਐਲ1 ਸਫਲਤਾਪੂਰਵਕ ਲਾਂਚ ਕੀਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਵਿਗਿਆਨੀਆਂ ਨੂੰ ਉਤਸ਼ਾਹਿਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, "ਸਾਡੇ ਅਣਥੱਕ ਵਿਗਿਆਨਕ ਯਤਨ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਬ੍ਰਹਿਮੰਡ ਦੀ ਬਿਹਤਰ ਸਮਝ ਵਿਕਸਿਤ ਕਰਨ ਲਈ ਜਾਰੀ ਰਹਿਣਗੇ।