Gold Price Outlook: ਤਿਉਹਾਰੀ ਸੀਜ਼ਨ 'ਚ ਮਹਿੰਗਾ ਹੋਵੇਗਾ ਸੋਨਾ, 78 ਹਜ਼ਾਰ ਤੋਂ ਟੱਪੇਗੀ ਕੀਮਤ, ਨਿਵੇਸ਼ ਕਰਨ ਦਾ ਚੰਗਾ ਮੌਕਾ !

Gold Price Outlook: ਤਿਉਹਾਰੀ ਸੀਜ਼ਨ 'ਚ ਮਹਿੰਗਾ ਹੋਵੇਗਾ ਸੋਨਾ, 78 ਹਜ਼ਾਰ ਤੋਂ ਟੱਪੇਗੀ ਕੀਮਤ, ਨਿਵੇਸ਼ ਕਰਨ ਦਾ ਚੰਗਾ ਮੌਕਾ !

ਲੰਬੇ ਸਮੇਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਅਮਰੀਕਾ ਦਾ ਫੈਡਰਲ ਰਿਜ਼ਰਵ ਜਲਦੀ ਹੀ ਆਪਣੀਆਂ ਵਿਆਜ ਦਰਾਂ ਵਿੱਚ ਕਟੌਤੀ ਕਰ ਸਕਦਾ ਹੈ। ਇਹ ਗੱਲ ਸਹੀ ਸਾਬਤ ਹੋਈ ਤੇ ਬੁੱਧਵਾਰ ਨੂੰ ਅਮਰੀਕਾ ਦੇ ਫੈਡਰਲ ਰਿਜ਼ਰਵ ਨੇ ਆਪਣੀ ਵਿਆਜ ਦਰਾਂ 'ਚ 50 ਆਧਾਰ ਅੰਕ ਯਾਨੀ 0.50 ਫੀਸਦੀ ਦੀ ਕਟੌਤੀ ਦਾ ਐਲਾਨ ਕੀਤਾ। ਖ਼ਾਸ ਗੱਲ ਇਹ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਫੈਡਰਲ ਬੈਂਕ ਆਫ ਅਮਰੀਕਾ ਨੇ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਵਿਆਜ ਦਰਾਂ ਵਧਾ ਦਿੱਤੀਆਂ ਸਨ। ਵਿਆਜ ਦਰਾਂ ਵਿੱਚ ਵਾਧੇ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਫੈਡਰਲ ਰਿਜ਼ਰਵ ਨੇ ਆਪਣੀਆਂ ਵਿਆਜ ਦਰਾਂ ਵਿੱਚ ਕਟੌਤੀ ਕੀਤੀ ਹੈ। 

ਫੈਡਰਲ ਰਿਜ਼ਰਵ ਦੇ ਇਸ ਐਲਾਨ ਦਾ ਅਸਰ ਪੂਰੀ ਦੁਨੀਆ 'ਚ ਦਿਖਾਈ ਦੇ ਰਿਹਾ ਹੈ। ਇਸ ਦਾ ਅਸਰ ਸੋਨੇ ਦੀਆਂ ਕੀਮਤਾਂ 'ਤੇ ਪੈ ਸਕਦਾ ਹੈ ਤੇ ਕੀਮਤਾਂ 'ਚ ਵਾਧਾ ਦੇਖਿਆ ਜਾ ਸਕਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਮਾ ਜਿਊਲਰੀ ਦੇ ਕੋਲਿਨ ਸ਼ਾਹ ਨੇ ਦੱਸਿਆ ਕਿ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ 'ਚ ਕੀਤੀ ਗਈ ਕਟੌਤੀ ਦਾ ਸੋਨੇ ਦੀਆਂ ਕੀਮਤਾਂ 'ਤੇ ਜ਼ਰੂਰ ਅਸਰ ਪਵੇਗਾ। 

ਲਗਾਤਾਰ ਚਾਰ ਸਾਲਾਂ ਦੀਆਂ ਉੱਚੀਆਂ ਵਿਆਜ ਦਰਾਂ ਤੋਂ ਬਾਅਦ, ਫੈਡਰਲ ਰਿਜ਼ਰਵ ਨੇ ਵਿਆਜ ਦਰਾਂ ਵਿੱਚ ਉਮੀਦ ਤੋਂ ਵੱਧ 50 ਆਧਾਰ ਅੰਕਾਂ ਦੀ ਕਟੌਤੀ ਕੀਤੀ ਹੈ। ਕੋਲਿਨ ਸ਼ਾਹ ਮੁਤਾਬਕ ਇਹ ਕਟੌਤੀ ਅਮਰੀਕਾ ਵਿੱਚ ਬੇਰੁਜ਼ਗਾਰੀ ਦਰ ਵਿੱਚ ਗਿਰਾਵਟ ਤੋਂ ਬਾਅਦ ਕੀਤੀ ਗਈ ਹੈ।

ਕੋਲਿਨ ਸ਼ਾਹ ਮੁਤਾਬਕ ਫੈਡਰਲ ਰਿਜ਼ਰਵ ਦੇ ਵਿਆਜ ਦਰਾਂ 'ਚ ਕਟੌਤੀ ਦੇ ਫੈਸਲੇ ਦਾ ਅਸਰ ਸੋਨੇ ਦੀਆਂ ਕੀਮਤਾਂ 'ਤੇ ਤੁਰੰਤ ਨਜ਼ਰ ਆ ਰਿਹਾ ਹੈ। ਉਦੋਂ ਤੋਂ ਸੋਨੇ ਦੀਆਂ ਕੀਮਤਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ, ਪਰ ਇਸ ਨੂੰ ਸਕਾਰਾਤਮਕ ਦੇਖਣ ਦੀ ਲੋੜ ਹੈ। ਵਿਆਜ ਦਰਾਂ 'ਚ ਕਟੌਤੀ ਦੇ ਫੈਸਲੇ ਤੋਂ ਬਾਅਦ ਸੋਨੇ ਦੀ ਕੀਮਤ ਨਵੀਂ ਉਚਾਈ ਨੂੰ ਛੂਹ ਸਕਦੀ ਹੈ। ਅਜਿਹੀ ਸਥਿਤੀ ਵਿੱਚ ਜੇਕਰ ਤੁਸੀਂ ਸੋਨੇ ਵਿੱਚ ਨਿਵੇਸ਼ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਨੂੰ ਭਵਿੱਖ ਵਿੱਚ ਚੰਗਾ ਰਿਟਰਨ ਮਿਲ ਸਕਦਾ ਹੈ।