ਖੂਨ ਨਾਲ ਲਿਬੜਿਆ ਹੈ ਕਾਂਗਰਸ ਦਾ ਇਤਿਹਾਸ : ਸਮ੍ਰਿਤੀ ਇਰਾਨੀ

ਖੂਨ ਨਾਲ ਲਿਬੜਿਆ ਹੈ ਕਾਂਗਰਸ ਦਾ ਇਤਿਹਾਸ : ਸਮ੍ਰਿਤੀ ਇਰਾਨੀ

ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਪ੍ਰਤੀ ਰਾਹੁਲ ਗਾਂਧੀ ਦੀਆਂ ਟਿੱਪਣੀਆਂ ’ਤੇ ਜਵਾਬੀ ਹਮਲਾ ਕਰਦਿਆਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ, ਕਸ਼ਮੀਰ ’ਚ ਅਸ਼ਾਂਤੀ ਅਤੇ ਕਸ਼ਮੀਰੀ ਪੰਡਿਤਾਂ ’ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਖੂਨ ਨਾਲ ਲਿਬੜਿਆ ਹੋਇਆ ਹੈ। 

ਵਿਰੋਧੀ ਧਿਰ ਕਾਂਗਰਸ ਨੂੰ ਔਰਤਾਂ ਦੀ ਸੁਰੱਖਿਆ, ਗਰੀਬਾਂ ਦੀ ਭਲਾਈ, ਨੌਜਵਾਨਾਂ ਦੇ ਹਿੱਤਾਂ ਅਤੇ ਦੇਸ਼ ਦੇ ਵਿਕਾਸ ਦੀ ਕੋਈ ਚਿੰਤਾ ਨਹੀਂ।

ਲੋਕ ਸਭਾ ’ਚ ਸਰਕਾਰ ਵਿਰੁੱਧ ਬੇਭਰੋਸਗੀ ਮਤੇ ’ਤੇ ਚਰਚਾ ’ਚ ਹਿੱਸਾ ਦਿੰਦੇ ਹੋਏ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪੂਰੇ ਦੇਸ਼ ਨੇ ਵੇਖਿਆ ਕਿ ਰਾਹੁਲ ਗਾਂਧੀ ਨੇ ਜਦੋਂ ਭਾਰਤ ਮਾਤਾ ਦੀ ਹੱਤਿਆ ਕਰਨ ਦੀ ਗੱਲ ਕੀਤੀ ਤਾਂ ਕਾਂਗਰਸੀ ਮੈਂਬਰਾਂ ਨੇ ਇੱਥੇ ਮੇਜ਼ਾਂ ਥਪਥਪਾਈਆਂ। ਅਜਿਹਾ ਸੰਸਦੀ ਇਤਿਹਾਸ ’ਚ ਕਦੇ ਨਹੀਂ ਹੋਇਆ। ਇਰਾਨੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ, ਕਸ਼ਮੀਰ ਵਿਚ ਅਸ਼ਾਂਤੀ, ਕੇਂਦਰ 'ਚ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਕਸ਼ਮੀਰੀ ਪੰਡਿਤਾਂ ਉੱਤੇ ਹੋਏ ਅੱਤਿਆਚਾਰ ਅਤੇ ਐਮਰਜੈਂਸੀ ਦੇ ਮੁੱਦੇ ਉਠਾਏ ਤੇ ਸਾਬਕਾ ਕਾਂਗਰਸੀ ਸਰਕਾਰਾਂ ਨੂੰ ਨਿਸ਼ਾਨਾ ਬਣਾਇਆ।