PM ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਲੋਕਾਂ 'ਚ ਭਾਰੀ ਉਤਸ਼ਾਹ

PM ਮੋਦੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਲੋਕਾਂ 'ਚ ਭਾਰੀ ਉਤਸ਼ਾਹ

 

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰੀ ਯਾਤਰਾ ਨੂੰ ਲੈ ਕੇ ਭਾਰਤੀ-ਅਮਰੀਕੀਆਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਅਮਰੀਕੀ ਕਾਂਗਰਸ ਦੇ ਸਾਂਝੇ ਸੈਸ਼ਨ ’ਚ ਮੋਦੀ ਦੇ ਸੰਬੋਧਨ ਨੂੰ ਸੁਣਨ ਲਈ ਵੱਡੀ ਗਿਣਤੀ ’ਚ ਭਾਰਤੀ-ਅਮਰੀਕੀ ਅਜੇ ਵੀ ਟਿਕਟਾਂ ਦੀ ਭਾਲ ’ਚ ਹਨ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਲਈ ਇਹ ਫੈਸਲਾ ਕਰਨਾ ਬਹੁਤ ਮੁਸ਼ਕਲ ਹੋ ਰਿਹਾ ਹੈ ਕਿ ਉਹ ਵਿਜ਼ਟਰ ਗੈਲਰੀ ਤੋਂ ਪ੍ਰਧਾਨ ਮੰਤਰੀ ਦਾ ਭਾਸ਼ਣ ਸੁਣਨ ਲਈ ਆਪਣੀ ਟਿਕਟ ਕਿਸ ਨੂੰ ਦੇਣ। ਵੱਖ-ਵੱਖ ਪ੍ਰੋਗਰਾਮਾਂ ਦੇ ਆਯੋਜਕਾਂ ਨੇ ਕਿਹਾ ਕਿ 20 ਸ਼ਹਿਰਾਂ ਦੇ ਵਿਜ਼ੂਅਲ ਅਤੇ ਵਾਸ਼ਿੰਗਟਨ ਡੀਸੀ ਅਤੇ ਨਿਊਯਾਰਕ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਵੱਖ-ਵੱਖ ਪ੍ਰੋਗਰਾਮਾਂ ਲਈ ਟਿਕਟਾਂ ਨੂੰ ਲੈ ਕੇ ਮਚੀ ਮਾਰਾ-ਮਾਰੀ ਦੇਸ਼ ਵਿਚ ਉਨ੍ਹਾਂ ਦੀ ਪ੍ਰਸਿੱਧੀ ਨੂੰ ਦਰਸਾਉਂਦੀ ਹੈ।
ਮੋਦੀ ਦੇ ਯਾਤਰਾ ਤੋਂ ਕੁਝ ਦਿਨ ਪਹਿਲਾਂ ਸੈਂਕੜੇ ਭਾਰਤੀ ਪ੍ਰਵਾਸੀ ਦੇਸ਼ ਦੀਆਂ ਪ੍ਰਮੁੱਖ ਥਾਵਾਂ ’ਤੇ ਇਕੱਠੇ ਹੋਏ ਅਤੇ ਉਨ੍ਹਾਂ ਦੇ ਸਮਰਥਨ ਵਿਚ ਨਾਅਰੇਬਾਜ਼ੀ ਕੀਤੀ। ਵਾਸ਼ਿੰਗਟਨ ਡੀ. ਸੀ. ਅਤੇ ਨੇੜਲੇ ਇਲਾਕਿਆਂ ਵਿਚ ਏਕਤਾ ਦਾ ਸੰਦੇਸ਼ ਫੈਲਾਉਣ ਲਈ ਸੈਂਕੜੇ ਭਾਰਤੀ-ਅਮਰੀਕੀ ਰਾਸ਼ਟਰੀ ਸਮਾਰਕ ਨੇੜੇ ਇਕੱਠੇ ਹੋਏ।