ਅਮਰੀਕਾ 'ਚ ਬੱਸ ਦੀ ਉਡੀਕ ਕਰ ਰਹੇ ਵਿਦਿਆਰਥੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਅਮਰੀਕਾ 'ਚ ਬੱਸ ਦੀ ਉਡੀਕ ਕਰ ਰਹੇ ਵਿਦਿਆਰਥੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
ਇਸ ਘਟਨਾ 'ਚ 8 ਵਿਦਿਆਰਥੀ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਫਿਲਾਡੇਲਫੀਆ ਹਾਈ ਸਕੂਲ ਦੇ ਵਿਦਿਆਰਥੀ ਬੱਸ ਸਟੈਂਡ 'ਤੇ ਖੜ੍ਹੇ ਹੋ ਕੇ ਬੱਸ ਦੀ ਉਡੀਕ ਕਰ ਰਹੇ ਸਨ। ਇਸ ਤੋਂ ਬਾਅਦ ਕੁਝ ਸ਼ੱਕੀ ਵਿਅਕਤੀ ਇਕ ਵਾਹਨ 'ਚੋਂ ਨਿਕਲੇ ਅਤੇ ਉਥੇ ਖੜ੍ਹੇ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।