ਬਾਈਡੇਨ ਤੇ ਟਰੰਪ ਨੇ ਜਿੱਤੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਚੋਣ, ਦੋਵੇਂ ਫਿਰ ਤੋਂ ਹੋਣਗੇ ਆਹਮੋ-ਸਾਹਮਣੇ

ਬਾਈਡੇਨ ਤੇ ਟਰੰਪ ਨੇ ਜਿੱਤੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਚੋਣ, ਦੋਵੇਂ ਫਿਰ ਤੋਂ ਹੋਣਗੇ ਆਹਮੋ-ਸਾਹਮਣੇ

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਵਾਸ਼ਿੰਗਟਨ ਵਿਚ ਡੈਮੋਕ੍ਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਕੇ ਆਪਣੀਆਂ ਪਾਰਟੀਆਂ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਵੱਲ ਕਦਮ ਵਧਾਏ ਹਨ। ਰਾਸ਼ਟਰਪਤੀ ਬਾਈਡੇਨ (81) ਨੇ ਜਾਰਜੀਆ ਵਿੱਚ ਪਾਰਟੀ ਦੀ ਪ੍ਰਾਇਮਰੀ ਚੋਣ ਆਸਾਨੀ ਨਾਲ ਜਿੱਤ ਲਈ ਅਤੇ ਹੁਣ ਰਾਸ਼ਟਰਪਤੀ ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰ ਬਣ ਗਏ ਹਨ।