US 'ਚ ਭਾਰਤੀ ਕਲਾਸੀਕਲ ਡਾਂਸਰ ਦਾ ਗੋਲੀਆਂ ਮਾਰ ਕੇ ਕਤਲ, ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਦਾ ਦੋਸਤ ਸੀ ਮ੍ਰਿਤਕ

US 'ਚ ਭਾਰਤੀ ਕਲਾਸੀਕਲ ਡਾਂਸਰ ਦਾ ਗੋਲੀਆਂ ਮਾਰ ਕੇ ਕਤਲ, ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਦਾ ਦੋਸਤ ਸੀ ਮ੍ਰਿਤਕ

ਟੈਲੀਵਿਜ਼ਨ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਆਪਣੇ ਦੋਸਤ ਅਮਰਨਾਥ ਘੋਸ਼ ਦੀ ਮੌਤ ਸਬੰਧੀ ਜਾਣਕਾਰੀ ਦਿੱਤੀ। ਮਸ਼ਹੂਰ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਆਪਣੇ ਦੋਸਤ ਅਤੇ ਡਾਂਸਰ ਅਮਰਨਾਥ ਘੋਸ਼ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਮਦਦ ਮੰਗੀ ਹੈ।