3 ਮੰਜ਼ਿਲਾ ਇਮਾਰਤ ਡਿੱਗਣ ਕਾਰਨ ਇੱਕੋ ਪਰਿਵਾਰ ਦੇ 7 ਜੀਆਂ ਸਣੇ 9 ਲੋਕਾਂ ਦੀ ਮੌਤ
ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਦੇ ਮੁਲਤਾਨ ਸ਼ਹਿਰ ਵਿੱਚ ਮੰਗਲਵਾਰ ਨੂੰ ਇੱਕ ਰਿਹਾਇਸ਼ੀ ਇਮਾਰਤ ਡਿੱਗਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਬਚਾਅ ਮੁਹਿੰਮ ਦੀ ਅਗਵਾਈ ਕਰ ਰਹੇ ਮੁਲਤਾਨ ਦੇ ਜ਼ਿਲ੍ਹਾ ਐਮਰਜੈਂਸੀ ਅਧਿਕਾਰੀ ਕਲੀਮ ਉੱਲਾ ਨੇ ਮੁਤਾਬਕ ਸ਼ਹਿਰ ਦੇ ਹਰਮ ਗੇਟ ਇਲਾਕੇ ਨੇੜੇ ਤੜਕੇ 3 ਮੰਜ਼ਿਲਾ ਇਮਾਰਤ ਡਿੱਗ ਗਈ।