ਕਸ਼ਮੀਰੀ ਪੱਤਰਕਾਰ ਆਸਿਫ਼ ਸੁਲਤਾਨ ਰਿਹਾਅ

ਕਸ਼ਮੀਰੀ ਪੱਤਰਕਾਰ ਆਸਿਫ਼ ਸੁਲਤਾਨ ਰਿਹਾਅ
ਬੁੱਧਵਾਰ ਨੂੰ ਉਸ ਦੀ ਰਿਹਾਈ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਹਾਈਕੋਰਟ ਵੱਲੋਂ ਪਬਲਿਕ ਸੇਫਟੀ ਐਕਟ (ਪੀ. ਐੱਸ. ਏ) ਦੇ ਤਹਿਤ ਉਸ ਦੀ ਨਿਵਾਰਕ ਨਜ਼ਰਬੰਦੀ ਨੂੰ ਰੱਦ ਕਰਨ ਦੇ ਦੋ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਹੋਈ ਹੈ।ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਸੁਲਤਾਨ ਨੂੰ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਸੁਲਤਾਨ ਨੂੰ 2018 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇਂ ਉਹ ‘ਕਸ਼ਮੀਰ ਨਰੇਟਰ’ ਨਾਂ ਦੇ ਰਸਾਲੇ ਨਾਲ ਜੁੜਿਆ ਹੋਇਆ ਸੀ, ਜੋ ਹੁਣ ਬੰਦ ਹੋ ਚੁੱਕਾ ਹੈ।