ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਤਿਆਰ ਰਹਿਣ ਲਈ ਕਿਹਾ

ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਤਿਆਰ ਰਹਿਣ ਲਈ ਕਿਹਾ

ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਆਪਣੀ ਫੌਜ ਨੂੰ ਕਿਹਾ ਹੈ ਕਿ ਉਹ ਦੇਸ਼ ’ਤੇ ਹਮਲਾ ਹੋਣ ’ਤੇ ਵਿਰੋਧੀ ਦੇਸ਼ਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰਨ ਲਈ ਹਮੇਸ਼ਾ ਤਿਆਰ ਰਹੇ। ਕਿਮ ਦਾ ਇਹ ਬਿਆਨ ਅਜਿਹੇ ਸਮੇਂ ’ਚ ਆਇਆ ਹੈ, ਜਦੋਂ ਉੱਤਰੀ ਕੋਰੀਆ ਤੋਂ ਵਧਦੇ ਪ੍ਰਮਾਣੂ ਖ਼ਤਰਿਆਂ ਨਾਲ ਨਜਿੱਠਣ ਲਈ ਅਮਰੀਕਾ, ਦੱਖਣੀ ਕੋਰੀਆ ਤੇ ਜਾਪਾਨ ਨੇ ਤਿਕੋਣਾ ਜਲ ਸੈਨਾ ਅਭਿਆਸ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੇ ਦੱਖਣੀ ਕੋਰੀਆ ਦੀਆਂ ਫੌਜਾਂ ਪਿਛਲੇ ਹਫ਼ਤੇ ਤੋਂ ਗਰਮੀਆਂ ਦੇ ਦੁਵੱਲੇ ਅਭਿਆਸ ਕਰ ਰਹੀਆਂ ਹਨ। ਉੱਤਰੀ ਕੋਰੀਆ ਅਮਰੀਕਾ ਦੇ ਇਸ ਅਭਿਆਸ ਨੂੰ ਹਮਲਾ ਕਰਾਰ ਦੇ ਰਿਹਾ ਹੈ, ਜਦਕਿ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਦਾ ਕਹਿਣਾ ਹੈ ਕਿ ਇਹ ਅਭਿਆਸ ਰੱਖਿਆਤਮਕ ਹੈ।