ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ

ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖਾਨ ਨੂੰ ਤਿੰਨ ਸਾਲ ਦੀ ਸਜ਼ਾ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। 

ਪਾਕਿਸਤਾਨ ਦੀ ਹੇਠਲੀ ਅਦਾਲਤ ਨੇ ਇਮਰਾਨ ਖ਼ਾਨ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਸਰਕਾਰੀ ਤੋਹਫ਼ੇ (ਤੋਸ਼ਾਖਾਨਾ ਕੇਸ) ਵੇਚਣ ਦੇ ਮਾਮਲੇ ਵਿੱਚ 3 ਸਾਲ ਦੀ ਸਜ਼ਾ ਸੁਣਾਈ ਹੈ। ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਤੋਸ਼ਾਖਾਨਾ ਮਾਮਲੇ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਇਮਰਾਨ ਨੂੰ ਦੋਸ਼ੀ ਕਰਾਰ ਦਿੱਤਾ ਹੈ।