ਰਾਸ਼ਟਰੀ ਰਾਜਧਾਨੀ ਦਿੱਲੀ 'ਚ ਏਮਜ਼ ’ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਦੂਜੀ ਮਜ਼ਿੰਲ ’ਚ ਸਥਿਤ ਐਂਡੋਸਕੋਪੀ ਰੂਮ ’ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਹਸਪਤਾਲ 'ਚ ਹਫੜਾ-ਦਫੜੀ ਮਚ ਗਈ।
ਫਿਲਹਾਲ ਏਮਜ਼ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਸਾਰੇ ਮਰੀਜ਼ਾਂ ਨੂੰ ਐਂਡੋਸਕੋਪੀ ਕਮਰੇ ਵਿੱਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਤੋਂ ਬਾਅਦ ਵਾਪਸ ਪਰਤ ਰਹੀਆਂ ਹਨ। ਫਿਲਹਾਲ, ਸਾਵਧਾਨੀ ਦੇ ਤੌਰ 'ਤੇ ਏਮਜ਼ ਕੈਂਪਸ ਦੇ ਅੰਦਰ ਦਾਖਲਾ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ ਹੈ।