ਭਾਰਤ ਭਵਿੱਖ 'ਚ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰੇਗਾ: ਅਨੁਰਾਗ ਠਾਕੁਰ

ਭਾਰਤ ਭਵਿੱਖ 'ਚ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰੇਗਾ: ਅਨੁਰਾਗ ਠਾਕੁਰ
ਖੇਡ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਉਮੀਦ ਪ੍ਰਗਟਾਈ ਕਿ ਭਾਰਤ ਭਵਿੱਖ ਵਿੱਚ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰੇਗਾ ਅਤੇ ਨਾਲ ਹੀ ਕਿਹਾ ਕਿ ਵੱਖ-ਵੱਖ ਖੇਡਾਂ ਦੇ ਟੂਰਨਾਮੈਂਟ ਦੀ ਸ਼ਾਨਦਾਰ ਮੇਜ਼ਬਾਨੀ ਨਾਲ ਦੇਸ਼ ਨੂੰ ਖੇਡਾਂ ਦੀ ਮਹਾਸ਼ਕਤੀ ਬਣਨ ਵਿੱਚ ਮਦਦ ਮਿਲੇਗੀ। 
ਇਸ ਮਹੀਨੇ ਦੇ ਸ਼ੁਰੂ ਵਿੱਚ, ਆਸਟਰੇਲੀਆਈ ਰਾਜ ਵਿਕਟੋਰੀਆ ਲਾਗਤ ਵਿੱਚ ਵਾਧੇ ਕਾਰਨ 2026 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਤੋਂ ਹਟ ਗਿਆ ਸੀ। ਇਹ ਪੁੱਛੇ ਜਾਣ 'ਤੇ ਕਿ ਕੀ ਭਾਰਤ 2026 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ 'ਤੇ ਵਿਚਾਰ ਕਰ ਰਿਹਾ ਹੈ, ਠਾਕੁਰ ਨੇ ਕਿਹਾ, 'ਭਾਰਤ ਭਵਿੱਖ ਵਿੱਚ ਓਲੰਪਿਕ ਦੀ ਮੇਜ਼ਬਾਨੀ ਕਰੇਗਾ।'ਉਨ੍ਹਾਂ ਕਿਹਾ, "ਅਸੀਂ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ ਅਤੇ ਸਹੀ ਸਮਾਂ ਆਉਣ 'ਤੇ ਅਸੀਂ ਤੁਹਾਨੂੰ ਖੁਸ਼ਖਬਰੀ ਦੇਵਾਂਗੇ। ਭਾਰਤ ਓਲੰਪਿਕ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ।'