ਪਾਕਿਸਤਾਨ ’ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ

ਪਾਕਿਸਤਾਨ ’ਚ ਮਨਾਇਆ ਸ਼ਿਵਰਾਤਰੀ ਦਾ ਤਿਉਹਾਰ
ਇਸ ਦਿਨ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦਾ ਵਿਆਹ ਹੋਇਆ ਸੀ। ਮਹਾਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਹੋਰ ਵੀ ਕਈ ਮਾਨਤਾਵਾਂ ਪ੍ਰਚਲਿਤ ਹਨ। ਭਾਰਤ ਤੋਂ ਇਲਾਵਾ ਪਾਕਿਸਤਾਨ ਵਿਚ ਵੀ ਸਦੀਆਂ ਤੋਂ ਮਹਾਸ਼ਿਵਰਾਤਰੀ ਬੜੀ ਧੂਮਧਾਮ ਨਾਲ ਮਨਾਈ ਜਾਂਦੀ ਹੈ। ਇਸਲਾਮਾਬਾਦ, ਲਾਹੌਰ, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ, ਬਲੋਚਿਸਤਾਨ ਅਤੇ ਕਰਾਚੀ ’ਚ ਇਸ ਤਿਉਹਾਰ ਨੂੰ ਧੂਮਧਾਮ ਨਾਲ ਮਨਾਏ ਜਾਣ ਦੀ ਖ਼ਬਰ ਹੈ।