ਮੁਕੇਸ਼ ਅੰਬਾਨੀ ਬਣੇ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਵਿਅਕਤੀ..

ਮੁਕੇਸ਼ ਅੰਬਾਨੀ ਬਣੇ ਦੁਨੀਆ ਦੇ 11ਵੇਂ ਸਭ ਤੋਂ ਅਮੀਰ ਵਿਅਕਤੀ..

 ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ 11ਵੇਂ ਸਭ ਤੋਂ ਵੱਡੇ ਉਦਯੋਗਪਤੀ ਬਣ ਗਏ ਹਨ। ਉਸ ਦੀ ਕੁੱਲ ਜਾਇਦਾਦ 96.4 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਉਹ 13ਵੇਂ ਸਥਾਨ 'ਤੇ ਸੀ। 11 ਅਗਸਤ ਨੂੰ ਸਾਹਮਣੇ ਆਈ ਬਲੂਮਬਰਗ ਬਿਲੀਅਨੇਅਰਜ਼ ਇੰਡੈਕਸ ਦੀ ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ ਹੁਣ ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਰਿਪੋਰਟ ਮੁਤਾਬਕ ਮੁਕੇਸ਼ ਅੰਬਾਨੀ ਦੀ ਸੰਪਤੀ 'ਚ ਇਕ ਦਿਨ 'ਚ 223 ਮਿਲਿਅਨ ਡਾਲਰ ਦਾ ਵਾਧਾ ਹੋਇਆ ਹੈ।