ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਦਾ ਗੋਲੀ ਮਾਰ ਕੇ ਕਤਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਦਾ ਗੋਲੀ ਮਾਰ ਕੇ ਕਤਲ
ਦਰਅਸਲ ਛਤਰਪੁਰ ਵਿਚ ਬਹੁਜਨ ਸਮਾਜਵਾਦੀ ਪਾਰਟੀ (BSP) ਦੇ ਆਗੂ ਮਹਿੰਦਰ ਗੁਪਤਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਲੱਗਣ ਮਗਰੋਂ ਗੁਪਤਾ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਉੱਥੇ ਹੀ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਵਿਚ ਪੁਲਸ ਜੁੱਟੀ ਹੋਈ ਹੈ। ਦੱਸ ਦੇਈਏ ਕਿ ਬਸਪਾ ਆਗੂ ਮਹਿੰਦਰ ਗੁਪਤਾ ਨੇ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣ 2023 ਬਿਜਾਵਰ ਹਲਕੇ ਤੋਂ ਲੜੀ ਸੀ।