ਮਨੋਹਰ ਖੱਟੜ ਨੇ ਵਿਧਾਨ ਸਭਾ ਦੀ ਮੈਂਬਰਤਾ ਤੋਂ ਵੀ ਦਿੱਤਾ ਅਸਤੀਫ਼ਾ

ਮਨੋਹਰ ਖੱਟੜ ਨੇ ਵਿਧਾਨ ਸਭਾ ਦੀ ਮੈਂਬਰਤਾ ਤੋਂ ਵੀ ਦਿੱਤਾ ਅਸਤੀਫ਼ਾ
ਹਰਿਆਣਾ- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵਿਧਾਨ ਸਭਾ ਦੀ ਮੈਂਬਰਤਾ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਇਕ ਦਿਨ ਪਹਿਲੇ (12 ਮਾਰਚ) ਹੀ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਦੱਸਣਯੋਗ ਹੈ ਕਿ ਅਸਤੀਫ਼ਾ ਦੇਣ ਤੋਂ ਪਹਿਲੇ ਤੱਕ ਖੱਟੜ ਕਰਨਾਲ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ।