ਥਾਣਿਆਂ 'ਚ ਜ਼ਬਤ ਵਾਹਨਾਂ ਨੂੰ ਲੈ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਛੁਡਵਾਓ ਨਹੀਂ ਤਾਂ ਹੋਵੇਗਾ ਸਕ੍ਰੈਪ
ਜੇਕਰ ਤੁਹਾਡਾ ਪੁਰਾਣਾ ਵਾਹਨ ਜ਼ਬਤ ਕਰ ਲਿਆ ਗਿਆ ਹੈ ਤਾਂ ਇਸ ਨੂੰ ਛੁਡਾਉਣ ਲਈ ਸਮਾਂ ਹੱਦ ਨਿਰਧਾਰਿਤ ਕਰ ਦਿੱਤੀ ਗਈ ਹੈ। ਇਸ ਲਈ ਸਰਕਾਰ ਨੇ ਆਨਲਾਈਨ ਪਲੇਟਫਾਰਮ ਬਣਾ ਦਿੱਤਾ ਹੈ।ਅਜਿਹੇ ’ਚ ਸਮਾਂ ਹੱਦ ਅੰਦਰ ਜੇਕਰ ਤੁਸੀਂ ਆਪਣਾ ਜ਼ਬਤ ਵਾਹਨ ਨਹੀਂ ਛੁਡਾਉਂਦੇ ਹੋ ਤਾਂ ਇਸ ਨੂੰ ਸਕ੍ਰੈਪ ਕੀਤਾ ਜਾ ਸਕਦਾ ਹੈ। ਇਸ ਦਾ ਮਤਲਬ ਹੈ ਕਿ ਤੁਸੀਂ ਹਮੇਸ਼ਾ ਲਈ ਆਪਣਾ ਵਾਹਨ ਗੁਆ ਦੇਵੋਗੇ। ਦਿੱਲੀ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਰਾਣੇ ਵਾਹਨਾਂ ਤੋਂ ਛੁਡਾਉਣ ਲਈ 21 ਦਿਨਾਂ ਦਾ ਸਮਾਂ ਤੈਅ ਕੀਤਾ ਗਿਆ ਹੈ।