ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਨੇ ਸੰਭਾਲਿਆ ਅਹੁਦਾ, ਕਈ ਸੀਨੀਅਰ ਆਗੂ ਰਹੇ ਮੌਜੂਦ
ਇਸ ਦੌਰਾਨ ਨਗਰ ਨਿਗਮ ਮੇਅਰ ਦਫ਼ਤਰ 'ਚ ਸੁਰੱਖਿਆ ਕਾਫ਼ੀ ਸਖ਼ਤ ਦਿਖਾਈ ਦਿੱਤੀ। ਮੇਅਰ ਕੁਲਦੀਪ ਕੁਮਾਰ ਨੇ ਅਹੁਦਾ ਸੰਭਾਲਦੇ ਹੀ ਕਿਹਾ ਕਿ ਉਹ ਡੰਪਿੰਗ ਗਰਾਊਂਡ ਦਾ ਸਭ ਤੋਂ ਪਹਿਲਾਂ ਖ਼ਾਤਮਾ ਕਰਨਗੇ।ਇਸ ਦੇ ਨਾਲ ਹੀ ਚੰਡੀਗੜ੍ਹ ਦੀ ਜਨਤਾ ਨੂੰ 20000 ਲੀਟਰ ਪਾਣੀ ਮੁਫ਼ਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 4 ਮਾਰਚ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨਿਰਪੱਖ ਤਰੀਕੇ ਨਾਲ ਕਰਵਾਈ ਜਾਵੇਗੀ।