ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਹਮਲਾਵਰ ਨੇ ਪਾਰਟੀ ਕਰ ਰਹੇ ਲੋਕਾਂ 'ਤੇ ਚਲਾਈਆਂ ਗੋਲੀਆਂ, 3 ਹਲਾਕ

ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਹਮਲਾਵਰ ਨੇ ਪਾਰਟੀ ਕਰ ਰਹੇ ਲੋਕਾਂ 'ਤੇ ਚਲਾਈਆਂ ਗੋਲੀਆਂ, 3 ਹਲਾਕ
ਜੋਨਸਬਰੋ (ਭਾਸ਼ਾ)- ਅਮਰੀਕਾ ਦੇ ਅਰਕਨਸਾਸ ਸੂਬੇ ਵਿੱਚ ਇੱਕ ਪ੍ਰਾਈਵੇਟ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਹਨ। ਜੋਨਸਬਰੋ ਪੁਲਸ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਜਦੋਂ ਅਧਿਕਾਰੀ ਐਤਵਾਰ ਸਵੇਰੇ 5 ਵਜੇ ਦੇ ਕਰੀਬ ਡਾਊਨਟਾਊਨ ਜੋਨਸਬੋਰੋ ਵਿੱਚ ਪੁੱਜੇ ਤਾਂ ਉਨ੍ਹਾਂ ਨੂੰ ਘਟਨਾ ਸਥਾਨ ਤੋਂ ਕਈ ਪੀੜਤ ਜ਼ਖ਼ਮੀ ਹਾਲਤ ਵਿਚ ਮਿਲੇ, ਜਿਨ੍ਹਾਂ ਨੂੰ ਗੋਲੀਆਂ ਲੱਗੀਆਂ ਹੋਈਆਂ ਸਨ। ਪੁਲਸ ਮੁਤਾਬਕ ਹਮਲਾਵਰ ਦੇ ਜਾਣਕਾਰ ਇੱਕ ਆਦਮੀ ਅਤੇ ਇੱਕ ਔਰਤ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਘਟਨਾ 'ਚ ਹਮਲਾਵਰ ਦੀ ਵੀ ਮੌਤ ਹੋ ਗਈ।