ਸਿੱਖਸ ਆਫ਼ ਅਮੈਰੀਕਾ ਦੇ ਵਫਦ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਕੀਤੀ ਮੁਲਾਕਾਤ
ਇਸ ਮੌਕੇ ਸਿੱਖ ਵਫ਼ਦ ਵਿੱਚ ਬਲਜਿੰਦਰ ਸਿੰਘ ਸ਼ੰਮੀ ਉੱਪ ਪ੍ਰਧਾਨ ਅਤੇ ਗੁਰਵਿੰਦਰ ਸਿੰਘ ਸੇਠੀ ਡਾਇਰੈਕਟਰ ਵੀ ਸ਼ਾਮਿਲ ਸਨ।ਵਫ਼ਦ ਨਾਲ ਗੱਲਬਾਤ ਕਰਦਿਆਂ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਸਰਕਾਰ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਦੀ ਰੱਖਿਆ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਹਰ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ, ਜਿਹਨਾਂ ਨਾਲ ਦੇਸ਼ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਦੇ ਹਰ ਸਹਿਯੋਗ ਲਈ ਤਿਆਰ ਹੈ।